ਮੈਡੀਕਲ ਕੈਂਪਾਂ ਦਾ ਆਯੋਜਨ ਲੋਕਾਂ ਦੇ ਵਿੱਚ ਜਾਗਰੂਕਤਾ ਪੈਦਾ ਕਰਦਾ : ਰਾਏ
ਸੰਗਤਪੁਰ ਸੋਢੀਆਂ ਵਿਖੇ ਆਯੁਰਵੈਦਿਕ ਤੇ ਹੋਮਿਓਪੈਥੀ ਮੈਡੀਕਲ ਕੈਂਪ ਲਗਾਇਆ ਫਤਿਹਗੜ੍ਹ ਸਾਹਿਬ 19 ਅਗਸਤ (ਸਤਨਾਮ ਚੌਹਾਨ, ਕੁਲਦੀਪ ਬਾਲਪੁਰ):- ਡਾਇਰੈਕਟਰ ਆਯੁਰਵੈਦਾ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਰੀ ਆਯੁਸ਼ ਕੈਂਪ ਜਿਲਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਫਤਹਿਗੜ ਸਾਹਿਬ ਡਾ. ਮੰਜੂ ਦੀ ਯੋਗ ਅਗਵਾਈ ਦੇ ਵਿੱਚ ਸੰਗਤਪੁਰ ਸੋਢੀਆਂ ਫਤਹਿਗੜ ਸਾਹਿਬ ਵਿਖੇ ਲਗਾਇਆ ਗਿਆ। ਕੈਂਪ ਦੇ ਵਿੱਚ ਕੁੱਲ 828 ਮਰੀਜ਼ਾਂ ਦਾ ਚੈੱਕ ਅਪ ਕਰਕੇ ਫਰੀ ਦਵਾਈਆਂ ਦਿੱਤੀਆਂ ਗਈਆਂ। ਇਸ ਕੈਂਪ ਦੇ ਵਿੱਚ 421 ਮਰੀਜ਼ਾਂ ਨੂੰ ਆਯੁਰਵੈਦਿਕ ਅਤੇ 407 ਮਰੀਜ਼ਾਂ ਨੂੰ ਹੋਮਿਓਪੈਥੀਕ ਦਵਾਈਆਂ ਦਿੱਤੀਆਂ ਗਈਆਂ। ਬਹੁਤ ਸਾਰੇ ਮਰੀਜ਼ਾਂ ਦੇ ਖੂਨ ਦੇ ਟੈਸਟ ਵੀ ਕੀਤੇ ਗਏ। ਇਸ ਮੌਕੇ ਆਪ ਆਗੂ ਐਡਵੋਕੇਟ ਕੰਵਰਵੀਰ ਸਿੰਘ ਰਾਏ ਨੇ ਮੁੱਖ ਮਹਿਮਾਨ ਵਜੋਂ, ਜਦ ਕਿ ਯੂਥ ਹਲਕਾ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ ਅਤੇ ਮਿਸਿਜ ਇੰਡੀਆ ਨੌਰਥ 2018 ਕਨਨ ਸੇਠ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਨਾਂ ਜਿੱਥੇ ਮਰੀਜ਼ਾਂ ਦਾ ਹਾਲ ਜਾਣਿਆ, ਉਥੇ ਹੀ ਕੈਂਪ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਐਡਵੋਕੇਟ ਕੰਵਰਵੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਯੁਰਵੈਦਿਕ ਵਿਭਾਗ ਵੱਲੋਂ ਕੀਤਾ ਗਿਆ ਇਹ ਆਯੋਜਨ ਬਹੁਤ ਹੀ ਵਧੀਆ ਹੈ। ਇਹਨਾਂ ਕੈਂਪਾਂ ਦੇ ਨਾਲ ਜਿੱਥੇ ਲੋਕਾਂ ਨੂੰ ਮੁਫਤ ਦਵਾਈਆਂ ਮਿਲਦੀਆਂ ਹਨ, ਉਥੇ ਹੀ ਸਿਹਤ ਪ੍ਰਤੀ ਜਾਗਰੂਕਤਾ ਵੀ ਆਉਂਦੀ ਹੈ। ਉਹਨਾਂ ਕ...