ਜ਼ਿਲ੍ਹਾ ਸ਼ੈਸ਼ਨ ਕੋਰਟ ਵਿਖੇ ਸੇਵਾਦਾਰ, ਪ੍ਰੋਸੈਸ ਸਰਵਰ ਤੇ ਮਾਲੀ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ
ਫ਼ਤਹਿਗੜ੍ਹ ਸਾਹਿਬ, 12 ਫਰਵਰੀ (ਸਤਨਾਮ ਚੌਹਾਨ)
ਪਲੇਸਮੈਂਟ ਅਫਸਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਫ਼ਤਹਿਗੜ੍ਹ ਸਾਹਿਬ ਵੱਲੋਂ ਆਪਣੀ ਵੈਬਸਾਈਟ districts.ecourts.gov.in 'ਤੇ ਸੇਵਾਦਾਰ, ਪ੍ਰੋਸੈਸ ਸਰਵਰ ਤੇ ਮਾਲੀ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੇਵਾਦਾਰ ਦੀਆਂ 4 ਅਸਾਮੀਆਂ ਲਈ ਸਿਰਫ ਸਾਬਕਾ ਫੌਜੀ, ਸਾਬਕਾ ਫੌਜੀ ਪੱਛੜੀਆਂ ਸ਼੍ਰੇਣੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਉਮੀਦਵਾਰ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੇਵਾਦਾਰ ਦੀ ਅਸਾਮੀ ਲਈ ਅਪਲਾਈ ਕਰਨ ਵਾਲਾ ਉਮੀਦਵਾਰ ਘੱਟੋ ਘੱਟ ਅੱਠਵੀਂ ਪਾਸ ਹੋਣਾ ਚਾਹੀਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਪ੍ਰੋਸੈਸ ਸਰਵਰ ਦੀ ਇੱਕ ਅਸਾਮੀ ਲਈ ਸਿਰਫ ਅਨੁਸੂਚਿਤ ਜਾਤੀ ਦੇ ਉਮੀਦਵਾਰ ਹੀ ਅਪਲਾਈ ਕਰ ਸਕਦੇ ਹਨ ਅਤੇ ਉਮੀਦਵਾਰ ਦੀ ਵਿਦਿਅਕ ਯੋਗਤਾ ਘੱਟ ਤੋਂ ਘੱਟ ਮੈਟ੍ਰਿਕ ਪਾਸ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਮਾਲੀ ਦੀਆਂ 4 ਅਸਾਮੀਆਂ ਲਈ ਸਿਰਫ ਅਨੁਸੂਚਿਤ ਜਾਤੀ ਅਤੇ ਜਨਰਲ ਕੈਟਾਗਿਰੀ ਦੇ ਉਮੀਦਵਾਰ ਅਪਲਾਈ ਕਰ ਸਕਦੇ ਹਨ। ਇਸ ਲਈ ਉਮੀਦਵਾਰ ਘੱਟੋ ਘੱਟ 8ਵੀਂ ਪਾਸ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਉਮੀਦਵਾਰ ਦੀ ਉਮਰ 1-1-2020 ਤੱਕ 18 ਸਾਲ ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਛੋਟਾਂ ਨਿਯਮਾਂ ਅਨੁਸਾਰ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ 20 ਫਰਵਰੀ, 2020 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਇਨ੍ਹਾਂ ਅਸਾਮੀਆਂ ਨੂੰ ਅਪਲਾਈ ਕਰਨ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 114-ਏ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਪਹੁੰਚ ਕੇ ਫਾਰਮ ਪ੍ਰਾਪਤ ਕਰਕੇ ਭਰ ਸਕਦੇ ਹਨ ਅਤੇ ਫਾਰਮ ਭਰਨ ਵਿੱਚ ਬਿਊਰੋ ਵੱਲੋਂ ਪੂਰੀ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਚਾਹਵਾਨ ਪ੍ਰਾਰਥੀ ਆਪਣੇ ਸਾਰੇ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਮੇਂ ਸਿਰ ਪਹੁੰਚ ਸਕਦੇ ਹਨ।
Comments
Post a Comment