ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹੂਲਤ ਲਈ ਸਬ-ਡਵੀਜ਼ਨ ਪੱਧਰ 'ਤੇ ਕਾਲ ਸੈਂਟਰ ਸਥਾਪਿਤ ਫਤਹਿਗੜ੍ਹ ਸਾਹਿਬ ਲਈ ਕਾਲ ਸੈਂਟਰ ਦਾ ਨੰਬਰ 01763-232838ਬਸੀ ਪਠਾਣਾਂ ਲਈ ਕਾਲ ਸੈਂਟਰ ਦਾ ਨੰਬਰ 01763-232165ਅਮਲੋਹ ਲਈ ਕਾਲ ਸੈਂਟਰ ਦਾ ਨੰਬਰ 01763-232498ਖਮਾਣੋਂ ਲਈ ਕਾਲ ਸੈਂਟਰ ਦਾ ਨੰਬਰ 01763-233845ਕਰਫਿਊ ਦੌਰਾਨ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਕੀਤਾ ਜਾ ਸਕਦਾ ਹੈ ਸੰਪਰਕਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਦੀ ਅਪੀਲਫ਼ਤਹਿਗੜ੍ਹ ਸਾਹਿਬ, 27 ਮਾਰਚ (ਸਤਨਾਮ ਚੌਹਾਨ)ਜ਼ਿਲ੍ਹਾ ਪ੍ਰਸ਼ਾਸ਼ਨ ਨੇ ਕੋਰੋਨਾ ਵਾਇਰਸ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਆਮ ਲੋਕਾਂ ਦੀ ਸਹੂਲਤ ਲਈ ਸਬਡਵੀਜ਼ਨ ਪੱਧਰ 'ਤੇ ਕਾਲ ਸੈਂਟਰ ਸਥਾਪਿਤ ਕੀਤੇ ਹਨ। ਜੇਕਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਇਨ੍ਹਾਂ ਕਾਲ ਸੈਂਟਰਾਂ ਦੇ ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਫਤਹਿਗੜ੍ਹ ਸਾਹਿਬ ਲਈ ਕਾਲ ਸੈਂਟਰ ਦਾ ਨੰਬਰ 01763-232838, ਬਸੀ ਪਠਾਣਾ ਲਈ ਕਾਲ ਸੈਂਟਰ ਦਾ ਨੰਬਰ 01763-232165, ਅਮਲੋਹ ਲਈ ਕਾਲ ਸੈਂਟਰ ਦਾ ਨੰਬਰ 01763-232498 ਅਤੇ ਖਮਾਣੋਂ ਲਈ ਕਾਲ ਸੈਂਟਰ ਦਾ ਨੰਬਰ 01763-233845 ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿਸ ਵੀ ਸਬਡਵੀਜ਼ਨ ਨਾਲ ਸਬੰਧਤ ਹਨ, ਉਸੇ ਸਬਡਵੀਜ਼ਨ ਦੇ ਕਾਲ ਸੈਂਟਰ 'ਤੇ ਫੋਨ ਕਰਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਰਲ ਹੈਲਪ ਲਾਈਨ (ਕੰਟਰੋਲ ਰੂਮ) ਨੰ: 01763-232217 ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਲਾਏ ਗਏ ਕਰਫਿਊ ਦੌਰਾਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਖਾਣ ਪੀਣ ਦੀਆਂ ਸਾਰੀਆਂ ਲੋੜੀਂਦੀਆਂ ਵਸਤਾਂ ਜਿਵੇਂ ਕਿ ਦੁੱਧ, ਸਬਜ਼ੀਆਂ, ਰਾਸ਼ਨ ਦੇ ਨਾਲ ਨਾਲ ਗੈਸ ਸਿਲੰਡਰ ਤੇ ਦਵਾਈਆਂ ਲਗਾਤਾਰ ਘਰ-ਘਰ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਵਿਚ ਰਹਿ ਕਿ ਹੀ ਕੋਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਵਿੱਚ ਸਰਕਾਰ ਨੂੰ ਸਹਿਯੋਗ ਦੇਣ।

Comments

Popular posts from this blog

ਮੈਡੀਕਲ ਕੈਂਪਾਂ ਦਾ ਆਯੋਜਨ ਲੋਕਾਂ ਦੇ ਵਿੱਚ ਜਾਗਰੂਕਤਾ ਪੈਦਾ ਕਰਦਾ : ਰਾਏ

ਰਾਈਸ ਮਿਲਰਜ ਐਸੋਸੀਏਸ਼ਨ ਸਰਹਿੰਦ ਵੱਲੋਂ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਆੜਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ