ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਹੇਠ ਹੁਣ ਤੱਕ 46 ਕੇਸ ਦਰਜ, 49 ਗ੍ਰਿਫ਼ਤਾਰ

ਫਤਹਿਗੜ੍ਹ ਸਾਹਿਬ, 24 ਮਾਰਚ (ਸਤਨਾਮ ਚੌਹਾਨ)
ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸੂਬਾ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੌਰਾਨ ਉਸ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਜ਼ਿਲ੍ਹਾ ਪੁਲੀਸ ਵੱਲੋਂ ਹੁਣ ਤੱਕ 46 ਮੁਕੱਦਮੇ ਦਰਜ ਕੀਤੇ ਹਨ ਅਤੇ 49 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐੱਸ ਪੀ (ਜਾਂਚ) ਹਰਪਾਲ ਸਿੰਘ ਨੇ ਦੱਸਿਆ ਕਿ ਇਹ ਕਰਫ਼ਿਊ ਕੋਰੋਨਾ ਵਾਇਰਸ ਨੂੰ ਰੋਕਣ ਲਈ ਲਾਇਆ ਗਿਆ ਹੈ ਕਿਉਂਕਿ ਇਹ ਇੱਕ ਇਨਸਾਨ ਤੋਂ ਦੂਜੇ ਇਨਸਾਨ ਨੂੰ ਹੁੰਦਾ ਹੈ। ਇਸ ਲਈ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਰਕਾਰ ਵੱਲੋਂ ਚੁੱਕੇ ਇਸ ਕਦਮ ਦਾ ਸਾਥ ਦੇਣ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕੁੱਝ ਲੋਕ ਅਜੇ ਵੀ ਕਰਫ਼ਿਊ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਸਨ। ਕਈਆਂ ਨੇ ਰੋਕਣ ਦੇ ਬਾਵਜੂਦ ਵੀ ਆਪਣੀਆਂ ਦੁਕਾਨਾਂ ਖੋਲੀਆਂ ਜਾਂ ਘਰਾਂ ਤੋਂ ਬਾਹਰ ਘੁੰਮ ਰਹੇ ਸਨ। ਉਨ੍ਹਾਂ ਦੱਸਿਆ ਕਿ ਅਜਿਹੇ ਵਿਅਕਤੀਆਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਤੇ ਜ਼ਿਲ੍ਹੇ ਵਿੱਚ ਕਿਸੇ ਕਿਸਮ ਦੀ ਕੋਈ ਵੀ ਅਣਸੁਖਾਂਵੀ ਘਟਨਾ ਨਹੀਂ ਵਾਪਰੀ ਹੈ। ਇਸ ਮੌਕੇ ਡੀ ਐੱਸ ਪੀ ਰਮਿੰਦਰ ਸਿੰਘ ਕਾਹਲੋਂ, ਡੀ ਐੱਸ ਪੀ ਜਸਵਿੰਦਰ ਸਿੰਘ ਟਿਵਾਣਾ, ਡੀ ਐੱਸ ਪੀ ਹਰਦੀਪ ਸਿੰਘ ਬਡੂੰਗਰ ਵੀ ਹਾਜ਼ਰ ਸਨ।

Comments

Popular posts from this blog

ਮੈਡੀਕਲ ਕੈਂਪਾਂ ਦਾ ਆਯੋਜਨ ਲੋਕਾਂ ਦੇ ਵਿੱਚ ਜਾਗਰੂਕਤਾ ਪੈਦਾ ਕਰਦਾ : ਰਾਏ

ਰਾਈਸ ਮਿਲਰਜ ਐਸੋਸੀਏਸ਼ਨ ਸਰਹਿੰਦ ਵੱਲੋਂ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਆੜਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ