ਸਿਹਤ ਵਿਭਾਗ ਦੀ ਟੀਮ ਦਾ ਫੁੱਲਾਂ ਦੀ ਵਰਖਾ ਕਰਕੇ ਕੀਤਾ ਸਵਾਗਤ
ਫਤਿਹਗੜ੍ਹ ਸਾਹਿਬ 14 ਅਪਰੈਲ (ਮਨੀ ਕੁਮਾਰ)
ਸਿਵਲ ਸਰਜਨ ਡਾ ਐਨ ਕੇ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੂਰੇ ਜਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਅ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ।ਜਿਲ੍ਹੇ ਦੀਆਂ ਵੱਖ ਵੱਖ ਥਾਵਾਂ ਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲੋਕਾਂ ਵਲੋਂ ਮਾਣ ਸਤਿਕਾਰ ਮਿਲ ਰਿਹਾ ਹੈ। ਅੱਜ ਜਦੋਂ ਬੱਸੀ ਪਠਾਣਾ ਵਿਖੇ ਐੱਸ ਐਮ ਓ ਡਾ ਨਿਰਮਲ ਕੌਰ ਦੀ ਅਗਵਾਈ ਹੇਠ ਟੀਮ ਵੱਲੋਂ ਕੋਵਿਡ- 19 ਤਹਿਤ ਘਰਾਂ ਦਾ ਦੌਰਾ ਕੀਤਾ ਗਿਆ ਤਾਂ ਲੋਕਾਂ ਵੱਲੋਂ ਸਿਹਤ ਵਿਭਾਗ ਦੀ ਟੀਮ ਤੇ ਫੁੱਲਾਂ ਦੀ ਵਰਖਾ ਕਰਕੇ ਟੀਮ ਦਾ ਮਨੋਬਲ ਵਧਾਇਆ ਗਿਆ। ਇਸ ਮੌਕੇ ਤੇ ਐੱਸ ਐਮ ਓ ਡਾ ਨਿਰਮਲ ਕੌਰ ਨੇ ਸਭ ਦਾ ਧੰਨਵਾਦ ਕੀਤਾ ਤੇ ਕਿਹਾ ਕਿਹਾ ਕਿ ਕਰੋਨਾ ਵਰਗੀ ਭਿਆਨਕ ਮਹਾਂਮਾਰੀ ਦੀ ਇਸ ਜੰਗ ਨੂੰ ਸਮਾਜਿਕ ਦੂਰੀ ਬਣਾ ਕੇ ਹੀ ਜਿੱਤਿਆ ਜਾ ਸਕਦਾ ਹੈ।ਉਹਨਾਂ ਇਹ ਵੀ ਕਿਹਾ ਕਿ ਹਰ ਵਿਅਕਤੀ ਨੂੰ ਸਿਹਤ ਵਿਭਾਗ ਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਪਣੇ ਪਰਿਵਾਰ ਤੇ ਸਮਾਜ ਦੀ ਸੁਰੱਖਿਆ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਤੇ ਟੀਮ ਵਿੱਚ ਹੈਲਥ ਇੰਸਪੈਕਟਰ ਸਤਿਆਪਾਲ ਬੈਂਸ,ਐਮ ਪੀ ਐਚ ਡਬਲਯੂ ਸਤਨਾਮ ਸਿੰਘ, ਮਨਪ੍ਰੀਤ ਸਿੰਘ ਤੇ ਏ ਐਨ ਐਮ ਪਰਮਿੰਦਰ ਕੌਰ ਹਾਜ਼ਰ ਸਨ।
Comments
Post a Comment