ਜ਼ਿਲ੍ਹੇ ਵਿੱਚ ਮਿਸ਼ਨ ਫ਼ਤਿਹ ਤਹਿਤ 186 ਮਰੀਜ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਹੁੰਚੇ
ਫ਼ਤਹਿਗੜ੍ਹ ਸਾਹਿਬ, 24 ਜੁਲਾਈ(ਸਤਨਾਮ ਚੌਹਾਨ)
ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਸਬੰਧੀ 16 ਹਜ਼ਾਰ 47 ਟੈਸਟ ਕੀਤੇ ਗਏ ਜਿਨ੍ਹਾਂ ਵਿੱਚੋਂ 14,980 ਸੈਂਪਲ ਨੈਗੇਟਿਵ ਆਏ ਹਨ ਜਦੋਂ ਕਿ 186 ਕੋਰੋਨਾ ਮਰੀਜਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 262 ਵਿਅਕਤੀਆਂ ਦੀ ਰਿਪੋਰਟ ਪਾਜਟਿਵ ਆਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 74 ਹੈ ਜਦੋਂ ਕਿ 2 ਵਿਅਕਤੀਆਂ ਦੀ ਮੌਤ ਵੀ ਹੋਈ ਹੈ।
ਡਾ. ਅਗਰਵਾਲ ਨੇ ਦੱਸਿਆ ਕਿ ਮਿਸ਼ਨ ਫ਼ਤਹਿ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਲਾਜ਼ਮੀ ਤੌਰ 'ਤੇ ਕਰਨ। ਵਾਰ-ਵਾਰ ਹੱਥ ਧੋਣ, ਘਰੋਂ ਬਾਹਰ ਜਾਣ ਵੇਲੇ ਮਾਸਕ ਪਾਉਣ ਅਤੇ ਸਮਾਜਕ ਵਿੱਥ ਬਰਕਰਾਰ ਰੱਖਣ ਸਬੰਧੀ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰ ਕੇ ਕੋਰੋਨਾ ਖ਼ਿਲਾਫ਼ ਜੰਗ ਵਿੱਚ ਸਰਕਾਰ ਨੂੰ ਸਹਿਯੋਗ ਦਿੱਤਾ ਜਾਵੇ।
Comments
Post a Comment