ਨਿਯਮਾਂ ਦੀ ਉਲੰਘਣਾ ਦੇ 16 ਹਜ਼ਾਰ ਤੋਂ ਵੱਧ ਚਲਾਨ: ਐਸ.ਐਸ.ਪੀ.

ਫ਼ਤਹਿਗੜ੍ਹ ਸਾਹਿਬ, 03 ਅਗਸਤ(ਸਤਨਾਮ ਚੌਹਾਨ)
ਕੋਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਉਲੰਘਣਾ ਦੇ ਜ਼ਿਲ੍ਹੇ ਵਿੱਚ ਹੁਣ ਤਾਈਂ 16,067 ਤੋਂ ਵੱਧ ਚਲਾਨ ਕਰ ਕੇ 70,66, 900 ਰੁਪਏ ਜੁਰਮਾਨਾ ਵਸੂਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲੀਸ ਮੁਖੀ ਸ੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਮਾਸਕ ਨਾ ਪਾਉਣ ਦੇ 15,927 ਚਲਾਨ ਕਰ ਕੇ 69,69,700 ਰੁਪਏ ਜੁਰਮਾਨਾ ਵਸੂਲਿਆ ਗਿਆ ਹੈ। ਇਸ ਦੇ ਨਾਲ ਹੀ ਜਨਤਕ ਥਾਵਾਂ 'ਤੇ ਥੁੱਕਣ ਦੇ 99 ਚਲਾਨ ਕਰ ਕੇ 11,200 ਰੁਪਏ ਜੁਰਮਾਨਾ ਅਤੇ ਸਮਾਜਕ ਵਿੱਥ ਦੀ ਉਲੰਘਣਾ ਦੇ 41 ਚਲਾਨ ਕਰ ਕੇ 86 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ ਗਿਆ ਹੈ।
ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਵਿਆਹਾਂ ਵਿੱਚ ਤੈਅ ਵਿਅਕਤੀਆਂ ਤੋਂ ਵੱਧ ਇਕੱਠ ਕਰਨ ਸਬੰਧੀ 01 ਕੇਸ, ਕੋਰੋਨਾ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਜਾਂ ਵੱਖ ਵੱਖ ਗਰੁੱਪਾਂ ਵੱਲੋਂ ਧਰਨੇ-ਪ੍ਰਦਰਸ਼ਨ ਸਬੰਧੀ ਨਿਯਮਾਂ ਦੀ ਉਲੰਘਣਾ ਦੇ 02 ਕੇਸ ਅਤੇ ਧਾਰਾ 188 ਆਈਪੀਸੀ ਦੀ ਉਲੰਘਣਾ ਦੇ 499 ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਕੇਸਾਂ ਸਬੰਧੀ 750 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ ਤੇ 180 ਵਾਹਨ ਜ਼ਬਤ ਕੀਤੇ ਗਏ ਹਨ।
ਸ੍ਰੀਮਤੀ ਅਮਨੀਤ ਕੌਂਡਲ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਹੀ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਲਈ ਲੋਕ ਕੋਰੋਨਾ ਸਬੰਧੀ ਨਿਯਮਾਂ ਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਨਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਖਾਤਮੇ ਲਈ ਮਿਸ਼ਨ ਫ਼ਤਹਿ ਚਲਾਇਆ ਜਾ ਰਿਹਾ ਹੈ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰ ਕੇ ਮਿਸ਼ਨ ਫ਼ਤਹਿ ਦੀ ਕਾਮਯਾਬੀ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ ਤੇ ਸਭ ਨੂੰ ਅੱਗੇ ਵੱਧ ਕੇ ਇਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

Comments

Popular posts from this blog

ਮੈਡੀਕਲ ਕੈਂਪਾਂ ਦਾ ਆਯੋਜਨ ਲੋਕਾਂ ਦੇ ਵਿੱਚ ਜਾਗਰੂਕਤਾ ਪੈਦਾ ਕਰਦਾ : ਰਾਏ

ਰਾਈਸ ਮਿਲਰਜ ਐਸੋਸੀਏਸ਼ਨ ਸਰਹਿੰਦ ਵੱਲੋਂ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਆੜਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ