ਵਾਅਦਾ ਖਿਲਾਫ਼ੀ ਤੋਂ ਤੰਗ ਆ ਕੇ ਕਰੋਨਾ ਯੋਧੇ ਸਰਕਾਰੀ ਹਸਪਤਾਲ ਦੀ ਛੱਤ ਉੱਤੇ ਚੜੇ

ਖਰੜ, 07 ਨਵੰਬਰ (ਸਤਨਾਮ ਚੌਹਾਨ) ਪੰਜਾਬ ਦੇ ਸਿਹਤ ਵਿਭਾਗ ਅਧੀਨ ਪਿਛਲੇ 12-13 ਸਾਲਾਂ ਤੋਂ ਠੇਕੇ ਦੇ ਆਧਾਰ ਤੇ ਸੇਵਾਵਾਂ ਨਿਭਾ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ ਅੱਜ ਮੁੱਖ ਮੰਤਰੀ ਪੰਜਾਬ ਨਾਲ ਪਹਿਲਾਂ ਤੋਂ ਤੈਅ ਮੀਟਿੰਗ ਕਰਨ ਲਈ ਖਰੜ ਦੇ ਸਰਕਾਰੀ ਹਸਪਤਾਲ ਵਿਖੇ ਇਕੱਠੇ ਹੋਏ। ਪ੍ਰਸ਼ਾਸਨ ਵੱਲੋਂ ਐਨ ਮੌਕੇ ਤੇ ਮੀਟਿੰਗ ਕਰਵਾਉਣ ਤੋਂ ਨਾਹ ਨੁੱਕਰ ਕਰਨ ਤੇ ਪੰਜਾਬ ਦੇ ਵੱਖ ਵੱਖ ਜਿਲਿਆਂ ਤੋਂ ਆਏ ਆਗੂਆਂ ਅਤੇ ਮੁਲਾਜ਼ਮਾਂ ਵਿੱਚ ਰੋਸ਼ ਫੈਲ ਗਿਆ ਜਿਸਦੇ ਸਿੱਟੇ ਵਜੋਂ 12-13 ਮੁਲਾਜ਼ਮ ਡਰੱਗ ਅਤੇ ਫੂਡ ਟੈਸਟਿੰਗ ਲੈਬੋਰਟਰੀ ਦੀ ਸੱਤਵੀਂ ਮੰਜਿਲ ਤੇ ਚੜ ਗਏ। ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ ਇੰਦਰਜੀਤ ਰਾਣਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਲੱਗਭੱਗ 12000 ਸਿਹਤ ਕਰਮਚਾਰੀ ਜਿਨ੍ਹਾਂ ਵਿੱਚ ਡਾਕਟਰ, ਸਟਾਫ਼ ਨਰਸਾਂ, ਸੀ ਐਚ ਓ, ਟੀ ਬੀ ਵਿਭਾਗ ਦੇ ਕਰਮਚਾਰੀ, ਦਫਤਰੀ ਕਾਮੇ ਸ਼ਾਮਿਲ ਹਨ, ਪਿਛਲੇ ਪੰਦਰ੍ਹਾਂ ਸਾਲਾਂ ਤੋਂ ਠੇਕੇ ਤੇ ਨੌਕਰੀਆਂ ਕਰਦੇ ਹੋਏ ਦਿਨ ਰਾਤ ਪੰਜਾਬ ਦੇ ਸ਼ਹਿਰੀ ਅਤੇ ਪੇਡੂ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਰਹੇ ਹਨ। ਕਰੋਨਾ ਕਾਲ ਦੌਰਾਨ ਵੀ ਇਹਨਾਂ ਹਜਾਰਾਂ ਮੁਲਾਜ਼ਮਾਂ ਨੇ ਦਿਨ ਰਾਤ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਦੇ ਬਾਵਜੂਦ ਬਿਹਤਰੀਨ ਕੰਮ ਕੀਤਾ ਅਤੇ ਕਰੋਨਾ ਨੂੰ ਕਾਬੂ ਕਰਨ ਵਿੱਚ ਬੇਮਿਸਾਲ ਯੋਗਦਾਨ ਪਾਇਆ। ਜਿਕਰਯੋਗ ਹੈ ਕਿ ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਪੰਜਾਬ ਦੇ ਗੁਆਂਢ...