ਠੇਕਾ ਮੁਲਾਜ਼ਮ ਮਨਾਉਣਗੇ ਕਾਲੀ ਦਿਵਾਲੀ

ਦਿਵਾਲੀ ਤੋਂ ਬਾਅਦ ਸੂਬਾ ਭਰ ਦੇ ਕੱਚੇ ਮੁਲਾਜ਼ਮ ਖਰੜ ਵਿਖੇ ਕਰਨਗੇ ਵੱਡੇ ਸੰਘਰਸ ਦਾ ਐਲਾਨ

ਫਤਹਿਗੜ੍ਹ ਸਾਹਿਬ, 03 ਨਵੰਬਰ (ਸਤਨਾਮ ਚੌਹਾਨ) ਪਿਛਲੀ ਦਿਨੀ ਰੈਗੂਲਰ ਮੁਲਾਜ਼ਮਾਂ ਨੁੰ ਮੁੱਖ ਮੰਤਰੀ ਪੰਜਾਬ ਵੱਲੋਂ ਤਨਖਾਹ ਵਿੱਚ 11 ਪ੍ਰਤੀਸ਼ਤ ਵਾਧਾ ਕਰਕੇ ਦਿਵਾਲੀ ਦਾ ਤੋਹਫਾ ਦਿੱਤਾ ਗਿਆ ਹੈ। ਜਦੋਂ ਕਿ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਕਰਮਚਾਰੀਆਂ ਅੱਖੋ ਪਰੋਖੇ ਕਰਦੇ ਹੋਏ ਇਸ ਵਾਰ ਫਿਰ ਕਾਲੀ ਦਿਵਾਲੀ ਮਨਾਉਣ ਲਈ ਮਜਬੂਰ ਕੀਤਾ ਹੈ। ਇਸ ਸਬੰਧ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਆਗੂ  ਹਰਪਾਲ ਸਿੰਘ ਸੋਢੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਗੁਆਂਢੀ ਰਾਜ ਹਰਿਆਣਾ ਸਰਕਾਰ ਨੇ ਵੀ ਰਾਸਟਰੀ ਸਿਹਤ ਮਿਸਨ ਦੇ ਕੱਚੇ ਮੁਲਾਜਮਾਂ ਤੇ 7ਵਾਂ ਪੇਅ ਕਮਿਸ਼ਨ ਲਾਗੂ ਕਰਕੇ ਦਿਵਾਲੀ ਦਾ ਤੋਹਫਾ ਦਿੱਤਾ ਹੈ। ਜਦੋਂ ਕਿ ਦੂਜੇ ਪਾਸੇ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪਿਛਲੇ ਕਈ ਸਾਲਾਂ ਤੋਂ ਰੈਗੂਲਰ ਕਰਨ ਦੇ ਨਾਂ ਤੇ ਰਾਜਨੀਤੀ ਕਰ ਰਹੀ ਹੈ। ਉਨਾਂ ਕਿਹਾ ਕਿ ਜਦੋਂ ਵੀ ਵਿਧਾਨ ਸਭਾ ਚੋਣਾ ਨੇੜੇ ਆਉਦੀਆਂ ਹਨ ਤਾਂ ਪੰਜਾਬ ਸਰਕਾਰ ਹਰ ਵਾਰ ਦੀ ਤਰਾਂ ਕੱਚੇ ਮੁਲਾਜ਼ਮਾਂ ਨੁੰ ਪੱਕੇ ਕਰਨ ਦਾ ਡਰਾਮਾ ਸੁਰੂ ਕਰ ਦਿੰਦੀ ਹੈ। ਉਨਾ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ 28 ਅਕਤੂਬਰ ਤੋਂ ਸਿਵਲ ਹਸਪਤਾਲ ਖਰੜ ਵਿਖੇ ਲੜੀਵਾਰ ਭੁੱਖ ਹੜਤਾਲ ਤੇ ਬੈਠੇ ਹਨ ਪਰੰਤੂ ਸਰਕਾਰ ਵੱਲੋਂ ਕੋਈ ਸਾਰ ਨਹੀ ਲਈ ਗਈ। ਮਜਬੂਰਨ ਦਿਵਾਲੀ ਵਾਲੇ ਦਿਨ ਇਹ ਠੇਕਾ ਕਰਮਚਾਰੀ ਮੁੱਖ ਮੰਤਰੀ ਦੀ ਰਿਹਾਇਸ ਤੇ ਇਕੱਠੇ ਹੋ ਕੇ ਕਾਲੀ ਦਿਵਾਲੀ ਮਨਾਉਣਗੇ।ਦਿਵਾਲੀ ਤੋਂ ਬਾਅਦ ਸੂਬਾ ਭਰ ਦੇ ਕੱਚੇ ਮੁਲਾਜ਼ਮਾਂ ਵੱਲੋਂ ਖਰੜ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾਵੇਗੀ।

Comments

Popular posts from this blog

ਮੈਡੀਕਲ ਕੈਂਪਾਂ ਦਾ ਆਯੋਜਨ ਲੋਕਾਂ ਦੇ ਵਿੱਚ ਜਾਗਰੂਕਤਾ ਪੈਦਾ ਕਰਦਾ : ਰਾਏ

ਰਾਈਸ ਮਿਲਰਜ ਐਸੋਸੀਏਸ਼ਨ ਸਰਹਿੰਦ ਵੱਲੋਂ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਆੜਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ