ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ’ਚ ਮਿਲੀ ਬੱਚੀ ਦੀ ਲਾਸ਼
Amritsar:ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਬੱਚੀ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਸ਼੍ਰੋਮਣੀ ਕਮੇਟੀ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੁਲਸ ਦੇ ਹਵਾਲੇ ਕਰ ਦਿੱਤਾ ਹੈ। ਉਥੇ ਹੀ ਮੌਕੇ ’ਤੇ ਪਹੁੰਚੀ ਥਾਣਾ ਕੋਤਵਾਲੀ ਤੇ ਗਲਿਆਰਾ ਪੁਲਸ ਨੇ 72 ਘੰਟਿਆਂ ਲਈ ਲਾਸ਼ ਨੂੰ ਪਛਾਣ ਲਈ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ। ਫਿਲਹਾਲ ਪੁਲਸ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ। ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵਿਚ ਇਕ ਸ਼ੱਕੀ ਜਨਾਨੀ ਬੱਚੀ ਨੂੰ ਆਪਣੀ ਗੋਦੀ ਵਿਚ ਚੁੱਕੀ ਆਉਂਦੀ ਦਿਖਾਈ ਦੇ ਰਹੀ ਹੈ। ਉਥੇ ਹੀ ਉਕਤ ਜਨਾਨੀ ਬੱਚੀ ਨੂੰ ਛੱਡਣ ਤੋਂ ਬਾਅਦ ਆਪਣਾ ਮੂੰਹ ਢਕੀ ਹੋਈ ਇਕ ਕਾਲੇ ਰੰਗ ਦੇ ਸੂਟਕੇਸ ਅਤੇ ਚਿੱਟੇ ਰੰਗ ਦਾ ਬੈਗ ਹੱਥਾਂ ਵਿਚ ਲੈ ਕੇ ਘੁੰਮਦੀ ਨਜ਼ਰ ਆ ਰਹੀ ਹੈ। ਇਸ ਫੁਟੇਜ ਦੇ ਆਧਾਰ ’ਤੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
Comments
Post a Comment