ਦੇਸੀ ਪਿਸਤੌਲ ਅਤੇ ਕਾਰਤੂਸ ਸਮੇਤ ਇੱਕ ਕਾਬੂ
ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਪੁਲਸ ਮੁਖੀ ਸ਼੍ਰੀਮਤੀ ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾ ਤੇ ਚਲਾਈ ਮੁਹਿੰਮ ਦੇ ਤਹਿਤ ਥਾਣਾ ਫ਼ਤਿਹਗੜ੍ਹ ਸਾਹਿਬ ਪੁਲਸ ਨੇ ਇੱਕ ਵਿਅਕਤੀ ਨੂੰ 1 ਦੇਸੀ ਪਿਸਤੌਲ, 3 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ DSP ਸੁਖਵੀਰ ਸਿੰਘ ਅਤੇ ਥਾਣਾ ਫ਼ਤਿਹਗੜ੍ਹ ਸਾਹਿਬ ਦੇ SHO ਸੰਦੀਪ ਸਿੰਘ ਨੇ ਦੱਸਿਆ ਕਿ ASI ਮੋਹਨ ਸਿੰਘ ਨੇ ਪੁਲਸ ਪਾਰਟੀ ਸਮੇਤ ਸੁਰੱਖਿਆ ਦੇ ਮੱਦੇਨਜ਼ਰ ਜੋਤੀ ਸਰੂਪ ਮੋੜ ਤੇ ਨਾਕਾਬੰਦੀ ਅਤੇ ਚੈਕਿੰਗ ਦੌਰਾਨ ਜਸਵਿੰਦਰ ਸਿੰਘ ਉਰਫ਼ ਬਬਲੂ ਵਾਸੀ ਸਰਹਿੰਦ ਨੂੰ 3 ਜਿੰਦਾ ਕਾਰਤੂਸ 315 ਬੋਰ ਦੇ ਸਮੇਤ ਗ੍ਰਿਫ਼ਤਾਰ ਕਰਕੇ ਉਸਦੇ ਖ਼ਿਲਾਫ਼ ਆਰਮਜ਼ ਐਕਟ ਦੇ ਤਹਿਤ ਥਾਣਾ ਫ਼ਤਿਹਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕੀਤਾ, ਜਦੋਂ ਜਸਵਿੰਦਰ ਸਿੰਘ ਨੂੰ ਮਾਨਯੋਗ ਅਦਾਲਤ ਫ਼ਤਿਹਗੜ੍ਹ ਸਾਹਿਬ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਤਾਂ ਉਸਦੀ ਨਿਸ਼ਾਨਦੇਹੀ ਤੇ ਉਸਦੇ ਘਰ ਤੋਂ ਇਕ ਦੇਸੀ ਪਿਸਤੌਲ ਵੀ ਬਰਾਮਦ ਕੀਤਾ, ਜਸਵਿੰਦਰ ਸਿੰਘ ਨੇ ਮੰਨਿਆ ਕਿ ਉਸਨੇ ਇਹ ਪਿਸਤੌਲ ਗੋਰਖਪੁਰ, ਉਤਰ ਪ੍ਰਦੇਸ਼ ਵਿਖੇ ਇਕ ਢਾਬੇ ਤੋਂ 18 ਹਜ਼ਾਰ ਰੁਪਏ ਵਿਚ ਖ਼ਰੀਦਿਆ ਸੀ , ਜਸਵਿੰਦਰ ਸਿੰਘ ਦੇ ਖ਼ਿਲਾਫ਼ ਪਹਿਲਾ ਵੀ ਥਾਣਾ ਸਰਹਿੰਦ ਵਿਖੇ ਇਕ NDPS ਐਕਟ ਦੇ ਤਹਿਤ ਮਾਮਲਾ ਦਰਜ ਹੈ !
Comments
Post a Comment