ਰਾਈਸ ਮਿਲਰਜ ਐਸੋਸੀਏਸ਼ਨ ਸਰਹਿੰਦ ਵੱਲੋਂ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ
ਫਤਿਹਗੜ੍ਹ ਸਾਹਿਬ, 14 ਅਗਸਤ ( ਸਤਨਾਮ ਚੌਹਾਨ, ਕੁਲਦੀਪ ਬਾਲਪੁਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚਣ ਤੇ ਰਾਈਸ ਮਿੱਲ ਐਸੋਸੀਏਸ਼ਨ ਸਰਹਿੰਦ ਵੱਲੋਂ ਕੁਲਦੀਪ ਸਿੰਘ ਸੌਂਢਾ ਪ੍ਰਧਾਨ, ਦਰਬਾਰਾ ਸਿੰਘ ਰੰਧਾਵਾ੍, ਅੰਸ਼ੁਲ ਵਰਮਾ, ਸਤੀਸ਼ ਮੱਖਣ ਤੇ ਹੋਰ ਰਾਈਸ ਮਿਲਰਾਂ ਵੱਲੋਂ ਸਨਮਾਨਿਤ ਕੀਤਾ ਗਿਆl ਇਸ ਮੌਕੇ ਸੈਲਰ ਐਸੋਸੀਏਸ਼ਨ ਸਰਹੰਦ ਦੇ ਪ੍ਰਧਾਨ ਕੁਲਦੀਪ ਸਿੰਘ ਸੌਂਢਾ ਨੇ ਰਾਈਸ ਮਿਲ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਆਉਣ ਵਾਲੇ ਪੈਡੀਸੀਜਨ 2025- 26 ਚਾਵਲ ਮਿਲਿੰਗ ਤੇ ਰਾਈਸ ਸਪੇਸ ਬਾਰੇ ਜਾਣੂ ਕਰਾਇਆ l ਉਨਾਂ ਸੈਲੋਰ ਐਸੋਸੀਏਸ਼ਨ ਦੀਆਂ ਹੋਰ ਮੁਸ਼ਕਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸੀਆਂ l ਜਿਸ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿਤਾ ਕਿ ਪੰਜਾਬ ਸਰਕਾਰ ਵੱਲੋਂ ਰਾਈਸ ਇੰਡਸਟਰੀ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜੋ ਵੀ ਰਾਈਸ ਮਿਲਰਜ ਦੀਆਂ ਮੁਸ਼ਕਿਲਾਂ ਹਨ ਉਹਨਾਂ ਨੂੰ ਛੇਤੀ ਹੀ ਦੂਰ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਐਡਵੋਕੇਟ ਗੁਰਮੀਤ ਸਿੰਘ ਬਾਜਵਾ, ਐਡਵੋਕੇਟ ਗੁਰਪ੍ਰੀਤ ਸਿੰਘ ਕੈੜਾ, ਆਪ ਪਾਰਟੀ ਦੇ ਬਲਾਕ ਪ੍ਰਧਾਨ ਮਨਦੀਪ ਸਿੰਘ ਪੋਲਾ ਅਤੇ ਹੋਰ ਹਾਜ਼ਰ ਸਨ l
Comments
Post a Comment