ਮੁੱਖ ਮੰਤਰੀ ਭਗਵੰਤ ਮਾਨ ਨੇ ਆੜਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

 ਫਤਿਹਗੜ੍ਹ ਸਾਹਿਬ, 14 ਅਗਸਤ (ਸਤਨਾਮ ਚੌਹਾਨ, ਕੁਲਦੀਪ ਬਾਲਪੁਰ)- ਆੜਤੀ ਐਸੋਸੀਏਸ਼ਨ  ਸਰਹਿੰਦ ਦੇ ਪ੍ਰਧਾਨ ਤਰਸੇਮ ਲਾਲ ਉਪਲ ਅਤੇ ਆੜਤੀ ਐਸੋਸੀਏਸ਼ਨ ਮੂਲੇਪੁਰ ਦੇ ਪ੍ਰਧਾਨ ਐਡਵੋਕੇਟ ਰਾਜੇਸ਼ ਉੱਪਲ ਦੀ ਅਗਵਾਈ ਵਿੱਚ ਇੱਕ ਵਫਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਆੜਤੀ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਨਮਾਨਿਤ ਕੀਤਾ ਅਤੇ ਆੜਤੀਆਂ ਦੀਆਂ ਮੁਸ਼ਕਿਲਾਂ ਦੱਸੀਆਂl                ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਲਾਲ ਉੱਪਲ ਅਤੇ ਐਡਵੋਕੇਟ ਰਜੇਸ਼ ਉੱਪਲ ਨੇ ਮੰਗ ਕੀਤੀ ਕਿ ਆੜਤੀਆਂ ਨੂੰ ਰਾਹਤ ਪਹੁੰਚਾਉਣ ਲਈ ਪੰਜਾਬ ਸਰਕਾਰ ਪੰਜਾਬ ਭਰ ਵਿੱਚ ਅਨਾਜ ਮੰਡੀਆਂ ਵਿੱਚ ਆੜਤੀਆਂ ਨੂੰ ਅਲਾਟ ਹੋਈਆਂ ਦੁਕਾਨਾਂ ਅਤੇ ਪਲਾਟਾਂ ਤੇ ਬਿਆਜ ਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਯਸ਼ਮੁਕਤ ਨਿਪਟਾਰਾ, (ਓਟੀਐਸ) ਸਕੀਮ ਲੈ ਕੇ ਆਵੇ, ਜਿਸ ਨਾਲ ਇਨ੍ਹਾਂ ਦੁਕਾਨਾਂ ਦਾ ਬਕਾਇਆ ਭਰਿਆ ਜਾ ਸਕੇ  l ਉਹਨਾਂ ਕਿਹਾ ਕਿ ਅਨਾਜ ਮੰਡੀ ਸਰਹਿੰਦ ਦੀਆਂ ਸੜਕਾਂ ਦੀ ਰਿਪੇਅਰ ਬਹੁਤ ਜਰੂਰੀ ਹੈ, ਇਸ ਲਈ ਫੰਡ ਜਾਰੀ ਕੀਤਾ ਜਾਵੇ। ਇਸ ਵਾਰ ਫਸਲ ਛੇਤੀ ਆਉਣ ਦੀ ਸੰਭਾਵਨਾ ਹੈ, ਇਸ ਲਈ ਫਸਲ ਦੀ ਖਰੀਦ ਦੇ ਪ੍ਰਬੰਧ ਅਗੇਤੇ ਕੀਤੇ ਜਾਣl ਅਨਾਜ ਮੰਡੀ ਸਰਹਿੰਦ ਦਾ ਅੱਧਾ ਫੜ, ਜਿਸ ਤੇ ਇੱਟਾਂ ਦਾ ਫਰਸ਼ ਲੱਗਿਆ ਹੋਇਆ ਹੈ, ਉਸ ਨੂੰ ਪੱਕਾ ਕੀਤਾ ਜਾਵੇ l ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਕਿ ਉਹ ਆੜਤੀਆਂ ਦੀਆਂ ਮੁਸ਼ਕਿਲਾਂ ਨੂੰ ਛੇਤੀ ਹੀ ਹੱਲ ਕਰਵਾਉਣਗੇ l ਇਸ ਮੌਕੇ ਐਡਵੋਕੇਟ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਆਪ ਪਾਰਟੀ ਦੇ ਬਲਾਕ ਪ੍ਰਧਾਨ ਮਨਦੀਪ ਸਿੰਘ ਪੋਲਾ, ਸਾਧੂ ਰਾਮ ਭਟਮਾਜਰਾ, ਆੜਤੀ ਭੁਪਿੰਦਰ ਸਿੰਘ ਨੰਬਰਦਾਰ, ਐਡਵੋਕੇਟ ਗੁਰਮੀਤ ਸਿੰਘ ਬਾਜਵਾ, ਐਡਵੋਕੇਟ ਗੁਰਪ੍ਰੀਤ ਸਿੰਘ ਕੈੜਾ, ਰਾਜਨ ਗੁਪਤਾ, ਨਰਿੰਦਰ ਪੁਰੀ, ਹਿਤੇਸ਼ ਉੱਪਲ, ਤਜਿੰਦਰ ਸਿੰਘ, ਪ੍ਰੋਫੈਸਰ ਮਨਜੀਤ ਸਿੰਘ ਅਤੇ ਹੋਰ ਹਾਜ਼ਰ ਸਨl

Comments

Popular posts from this blog

ਮੈਡੀਕਲ ਕੈਂਪਾਂ ਦਾ ਆਯੋਜਨ ਲੋਕਾਂ ਦੇ ਵਿੱਚ ਜਾਗਰੂਕਤਾ ਪੈਦਾ ਕਰਦਾ : ਰਾਏ

ਰਾਈਸ ਮਿਲਰਜ ਐਸੋਸੀਏਸ਼ਨ ਸਰਹਿੰਦ ਵੱਲੋਂ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ